ਮਾਂ ਬੋਲੀ ਦਾ ਬਜਟ ਕਿੱਥੇ ਗਿਆ …???
Jun 21,2012
ਅੰਮ੍ਰਿਤਸਰ--ਪੰਜਾਬ ਸਰਕਾਰ ਦੇ ਕਲ ਪੇਸ਼ ਹੋਏ ਬਜਟ ਵਿਚ ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਇਕ ਟਕੇ ਦੀ ਵੀ ਵਿਵਸਥਾ ਨਹੀਂ ਕੀਤੀ ਗਈ। ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਬਲਦੇਵ ਸਿੰਘ, ਜਨਰਲ ਸਕੱਤਰ ਤਲਵਿੰਦਰ ਸਿੰਘ, ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਪ੍ਰਧਾਨ ਸ. ਜਸਵੰਤ ਸਿੰਘ ਕੰਵਲ, ਜਨਰਲ ਸਕੱਤਰ ਡਾ. ਤੇਜਵੰਤ ਮਾਨ, ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ, ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ, ਮੰਚ ਰੰਗ ਮੰਚ ਅੰਮ੍ਰਿਤਸਰ ਦੇ ਪ੍ਰਧਾਨ ਸ਼੍ਰੀ ਕੇਵਲ ਧਾਲੀਵਾਲ ਸਮੇਤ ਸਾਹਿਤ ਕਲਾ ਅਤੇ ਸਭਿਆਚਾਰਕ ਮਾਮਲਿਆਂ ਨਾਲ ਜੁੜੀਆਂ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਮੁੱਦੇ ਦੀ ਅਣਦੇਖੀ ਕਰਨ ਦੀ ਕਰੜੇ ਸ਼ਬਦਾਂ ਵਿਚ ਆਲੋਚਨਾ ਕੀਤੀ ਹੈ। ਉਕਤ ਆਗੂਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਇਨ੍ਹਾਂ ਸਾਹਿਤਕ ਤੇ ਸਭਿਆਚਾਰਕ ਸੰਸਥਾਵਾਂ ਲਈ ਪਾਸ ਕੀਤੀਆਂ ਰਾਸ਼ੀਆਂ ਵੀ ਹਾਲੇ ਤਕ ਜਾਰੀ ਨਹੀਂ ਕੀਤੀਆਂ ਗਈਆਂ।